Jump to content

Kahn Singh Nabha on Charitriopakyaan (from Mahan Kosh)


Recommended Posts

Original Gurmukhi text:

 

ਸੰ. {ਸੰਗ੍ਯਾ}. ਪਿਆਦਾ. ਪੈਦਲ. ਪਦਾਤਿ। (2) ਕਰਨੀ. ਕਰਤੂਤ. ਆਚਾਰ। (3) ਵ੍ਰਿੱਤਾਂਤ. ਹਾਲ। (4) ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ". ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ. ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ. ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ੧੪ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ੧੫ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ੧੬ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ੧੭ ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ. ੧੮ ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ. ੧੯ ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ. 

Link to comment
Share on other sites

Join the conversation

You can post now and register later. If you have an account, sign in now to post with your account.
Note: Your post will require moderator approval before it will be visible.

Guest
Reply to this topic...

×   Pasted as rich text.   Paste as plain text instead

  Only 75 emoji are allowed.

×   Your link has been automatically embedded.   Display as a link instead

×   Your previous content has been restored.   Clear editor

×   You cannot paste images directly. Upload or insert images from URL.

Loading...
×
×
  • Create New...