Jump to content

Charitropakhayan-- Darshan Ragi'S Misrepresentation Exposed


singh2

Recommended Posts

  • 4 weeks later...

ਸ: ਗੁਰਚਰਨ ਜੀਤ ਸਿੰਘ ਲਾਂਬਾ ਜੀ,

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ।

ਵਿਸ਼ਾ:-ਆਪ ਜੀ ਵਲੋ ਜੱਸ ਪੰਜਾਬੀ ਟੀਵੀ, ਨਿਊਯਾਰਕ ਵਿਖੇ 16 ਅਕਤੂਬਰ ਨੂੰ, ਪ੍ਰੋ ਦਰਸ਼ਨ ਸਿੰਘ ਜੀ ਦੇ ਖਿਲਾਫ਼ ਕੀਤੇ ਗਏ ਗੁਮਰਾਹਕੁਨ ਪ੍ਰਚਾਰ ਸਬੰਧੀ।

ਸ: ਗੁਰਚਰਨ ਜੀਤ ਸਿੰਘ ਲਾਂਬਾ ਜੀ, ਜੇ ਆਪ ਨੂੰ ਕੋਈ ਇਤਰਾਜ ਨਾ ਹੋਵੇ ਤਾਂ, ਸੰਗਤਾਂ ਦੀ ਜਾਣਕਾਰੀ ਲਈ, ਅਖੌਤੀ ਦਸਮ ਗ੍ਰੰਥ `ਚ ਦਰਜ ਚਰਿਤ੍ਰ 21, 22 ਅਤੇ 23 (ਪੰਨਾ 838-44) ਜਿਸ ਦੇ ਕੁਲ (60+9+12) 81 ਛੰਦ ਹਨ, ਦੀ ਸੰਖੇਪ ਵਾਰਤਾ ਸਾਂਝੀ ਕਰ ਲਈਏ?

ਸਤਲੁਜ ਦੇ ਕੰਢੇ ਅਨੰਦਪੁਰ ਨਾਂ ਦਾ ਇਕ ਪਿੰਡ ਸੀ ਜੋ ਨੈਣਾ ਦੇਵੀ ਪਰਬਤ ਦੇ ਨੇੜੇ ਕਹਿਲੂਰ ਰਿਆਸਤ ਵਿਚ ਸੀ। ਉੱਥੇ ਸਿੱਖ ਫਿਰਕੇ ਦੇ ਲੋਕ ਆਉਂਦੇ ਤੇ ਮੂੰਹ ਮੰਗੇ ਵਰ ਪ੍ਰਾਪਤ ਕਰਕੇ ਘਰਾਂ ਨੂੰ ਪਰਤਦੇ। ਇਕ ਧਨਵਾਨ ਇਸਤਰੀ ਨੂਪ ਕੁਅਰਿ (ਨੂਪ ਕੌਰ) , ਉੱਥੋਂ ਦੇ ਰਾਜੇ ਤੇ ਮੋਹਿਤ ਹੋ ਗਈ । ਮਗਨ ਨਾਮ ਦਾ ਵਿਅਕਤੀ ਜੋ ਰਾਜੇ ਦਾ ਦਾਸ ਸੀ, ਨੂੰ ਉਸ ਇਸਤਰੀ ਨੇ ਧਨ ਦਾ ਲਾਲਚ ਦੇ ਕੇ ਕਿਹਾ ਕਿ ਮੈਨੂੰ ਰਾਜੇ ਨਾਲ ਮਿਲਾ ਦੇ। ਮਗਨ ਨੇ ਲਾਲਚ ਵਿਚ ਆਕੇ ਰਾਜੇ ਨੂੰ ਬੇਨਤੀ ਕੀਤੀ, ਜੋ ਮੰਤ੍ਰ ਆਪ ਸਿੱਖਣਾ ਚਾਹੁੰਦੇ ਹੋ ਉਹ ਮੇਰੇ ਹੱਥ ਆ ਗਿਆ ਹੈ। ਹੁਣ ਜੋ ਮੈ ਕਰਨ ਨੂੰ ਕਹਾਂ, ਤੁਸੀਂ ਉਹੀ ਕਰੋ। ਮਗਨ ਦੇ ਕਹਿਣ ਤੇ ਰਾਜਾ ਸਾਧ ਦਾ ਭੇਸ ਧਾਰ ਕੇ ਰਾਤ ਨੂੰ ਉਸ ਇਸਤਰੀ ਦੇ ਘਰ ਜਾ ਪਹੁੰਚਿਆ। ਇਸਤਰੀ ਨੇ ਫੁੱਲ, ਪਾਨ ਅਤੇ ਸ਼ਰਾਬ ਨਾਲ ਰਾਜੇ ਦਾ ਸਵਾਗਤ ਕੀਤਾ। ਰਾਜੇ ਨੇ ਸਾਧ ਦਾ ਭੇਸ ਉਤਾਰ ਕੇ ਆਪਣੇ ਸ਼ਾਹੀ ਬਸਤਰ ਪਹਿਨ ਲਏ ਅਤੇ ਸੇਜ ਨੂੰ ਸੁਸ਼ੋਭਿਤ ਕੀਤਾ। ਜਦੋਂ ਇਸਤਰੀ ਨੇ ਆਪਣਾ ਅਸਲ ਮੰਤਵ ਦੱਸਿਆ ਤਾਂ ਰਾਜਾ ਸੋਚੀਂ ਪੈ ਗਿਆ ਕਿ ਮੈ ਤਾਂ ਮੰਤਰ ਲੈਣ ਲਈ ਆਇਆ ਸੀ ਇਥੇ ਤਾਂ ਗੱਲ ਹੀ ਹੋਰ ਹੈ। ਰਾਜੇ ਨੇ ਕਿਹਾ ਕਿ ਮੈ ਅਜੇਹਾ ਕਰਕੇ ਨਰਕ ਵਿੱਚ ਪੈਣ ਤੋਂ ਡਰਦਾ ਹਾ। ਔਰਤ ਨੇ ਕਿਹਾ ਮੇਰੇ ਸਰੀਰ ਵਿੱਚ ਕਾਮ ਦੀ ਅਗਨੀ ਬੁਹਤ ਫੈਲ ਗਈ ਹੈ ਇਸ ਨੂੰ ਸ਼ਾਂਤ ਕਰੋ ਨਹੀਂ ਤਾਂ ਮੈ ਇਸ ਅਗਨੀ ਵਿੱਚ ਸੜ ਕੇ ਮਰ ਜਾਵਾਂਗੀ। ਰਾਜੇ ਨੇ ਕਿਹਾ ਕਿ ਸ਼ਿਵਜੀ ਦਾ ਧਿਆਨ ਧਰ, ਮੈਂ ਤੇਰੈ ਨਾਲ ਕਾਮ-ਕ੍ਰੀੜਾ ਨਹੀਂ ਕਰਾਂਗਾ। ਨੂਪ ਕੌਰ ਨੇ ਕਿਹਾ ਕਿ ਹੇ ਮਿੱਤਰ! ਅੱਜ ਮੇਰੇ ਨਾਲ ਰੁਚੀ ਪੂਰਵਕ ਰਤੀ-ਕ੍ਰੀੜਾ ਕਰੋ ਨਹੀਂ ਤਾਂ ਮੇਰੀ ਟੰਗ ਹੇਠੋਂ ਲੰਘ ਕੇ ਚਲੇ ਜਾਓ। ਰਾਜੇ ਨੇ ਕਿਹਾ ਟੰਗ ਹੇਠੋਂ ਤਾਂ ਉਹ ਲੰਘੇ ਜੋ ਨਿਪੁਸੰਕ ਹੋਵੇ। ਮੈਂ ਤਾਂ ਅਪਜਸ ਹੋਣ ਤੋਂ ਡਰਦਾ ਹਾਂ। ਨੂਪ ਕੌਰ ਫੇਰ ਜਿਦ ਕਰਦੀ ਹੈ ਪਰ ਰਾਜੇ ਨੇ ਕਿਹਾ ਹੁਣ ਮੈਂ ਉਚ ਕੁਲ ਵਿੱਚ ਹਾਂ, ਫੇਰ ਮੇਰਾ ਜਨਮ ਨੀਚ ਕੁਲ ਵਿਚ ਹੋਵੇਗਾ, ਔਰਤ ਨੇ ਕਿਹਾ ਇਹ ਜਨਮ ਤਾਂ ਤੁਹਾਡੇ ਹੀ ਬਣਾਏ ਹੋਏ ਹਨ। ਜੇ ਅੱਜ ਤੁਸੀਂ ਮੈਨੂੰ ਸ਼ਾਂਤ ਨਾਂ ਕੀਤਾ ਤਾਂ ਮੈ ਜ਼ਹਿਰ ਪੀ ਕੇ ਮਰ ਜਾਵਾਂਗੀ। ਰਾਜੇ ਨੂੰ ਡਰ ਹੈ ਕਿ ਜੇ ਇਸ ਨੇ ਮੈਨੂੰ ਭਗਵਤੀ ਦੀ ਸੌਂਹ ਦੇ ਦਿੱਤੀ ਤਾਂ ਮੈਨੂੰ ਨਰਕ ਵਿੱਚ ਜਾਣਾਂ ਹੀ ਪਵੇਗਾ। ਔਰਤ ਦਾ ਦਬਕਾ, ‘ਤੋਹਿ ਮਾਰਿ ਕੈਸੇ ਜਿਯੋ’ ਸੁਣ ਕੇ ਰਾਜਾ ਸੋਚੀਂ ਪੈ ਗਿਆ। ਜੇ ਇਸ ਨਾਲ ਰਮਣ ਕਰਾਂ ਤਾਂ ਧਰਮ ਜਾਂਦਾ ਹੈ ਜੇ ਭਜਦਾ ਹਾ ਤਾਂ ਮੌਤ। ਰਾਜੇ ਨੇ ਇਸਤਰੀ ਨੂੰ ਸਮਝਾਉਣ ਲਈ ਕਿਹਾ, ਕਿ ਮੈਨੂੰ ਤਾਂ ਮੇਰੇ ਪਿਤਾ ਨੇ ਇਹ ਸਿਖਿਆ ਦਿੱਤੀ ਹੈ।

ਸੁਧਿ ਜਬ ਤੇ ਹਮ ਧਰੀ ਬਚਨ ਗੁਰ ਦਏ ਹਮਾਰੇ। ਪੁਤ ਇਹੈ ਪ੍ਰਨ ਤੋਹਿ ਪ੍ਰਾਨ ਜਬ ਲਗ ਘਟ ਥਾਰੇ।

ਨਿਜ ਨਾਰੀ ਕੇ ਸਾਥ ਨੇਹੁ ਤੁਮ ਨਿਤ ਬਢੈਯਹੁ। ਪਰ ਨਾਰੀ ਕੀ ਸੇਜ ਭੂਲਿ ਸੁਪਨੇ ਹੂੰ ਨ ਜੈਯਹੁ । 51।

ਜਿਵੇਂ ਪਰ ਨਾਰੀ ਕਾਰਨ ਚੰਦ੍ਰਮਾ ਨੂੰ ਕਲੰਕ ਲਗਿਆ ਸੀ, ਇਸੇ ਤਰਾਂ ਹੀ ਇੰਦਰ ਦੀ ਵੀ ਬਦਨਾਮੀ ਹੋਈ ਸੀ, ਪਰ ਨਾਰੀ ਕਾਰਨ ਹੀ ਰਾਵਣ ਅਤੇ ਕੌਰਵਾਂ ਦੀ ਸੈਨਾ ਮਾਰੀ ਗਈ ਸੀ। ਹੇ ਬਾਲਾ ! ਮੈ ਤਾਂ ਸਾਰੇ ਸੇਵਕਾਂ ਨੂੰ ਆਪਣੇ ਪੁੱਤਰ ਅਤੇ ਇਸਤਰੀਆਂ ਨੂੰ ਆਪਣੀਆਂ ਧੀਆਂ ਸਮਝਦਾ ਹਾਂ। ਇਹ ਸੁਣ ਕੇ ਉਹ ਇਸਤਰੀ ਕ੍ਰੋਧਿਤ ਹੋ ਗਈ ਅਤੇ ਚੋਰ-ਚੋਰ ਦਾ ਰੌਲਾ ਪਾ ਦਿੱਤਾ। ਇਹ ਸ਼ੋਰ ਸੁਣਕੇ ਡੌਰ ਭੌਰ ਹੋਇਆ ਰਾਜਾ ਆਪਣੀ ਜੁਤੀ ਅਤੇ ਚਾਦਰ ਛਡ ਕੇ ਭੱਜ ਗਿਆ।

‘ਪਨੀ ਪਾਮਰੀ ਤਜਿ ਭਜਯੋ ਸੁਧਿ ਨ ਰਹੀ ਮਾਹਿ’। 60। ( ਇਕੀਹਵੇ ਚਰਿਤ੍ਰ ਦੀ ਸਮਾਪਤੀ)

ਦੋਹਾ॥ ਚੋਰ ਕੀ ਬਾਤ ਸੁਨਕਰ ਰਾਜਾ ਡਰਕਰ ਉਠਾ ਔਰ ਜੁਤਾ ਭੀ ਭੁਲਕਰ ਭਾਗਨੇ ਲਗਾ॥ 1॥ ਚੋਰ ਕੀ ਪੁਕਾਰ ਸੁਨਕਰ ਸਭੀ ਜਾਗ ਗਏ ਔਰ ਲੋਗੋਂ ਨੇ ਰਾਜਾ ਕੋ ਭਾਗਨੇ ਨਹੀ ਦਿਆ ਤਥਾ ਪਾਂਚ-ਸਾਤ ਕਦਮ ਕੇ ਬਾਦ ਹੀ ਉਸਸੇ ਆ ਮਿਲੇ॥ 2॥ ਚੌਪਈ॥ ਚੋਰ ਕੀ ਪੁਕਾਰ ਸੁਨ ਕਰ ਸਭੀ ਭਾਗੇ ਔਰ ਉਸ ਰਾਜਾ ਕੇ ਖਿਲਾਫ ਤਲਬਾਰੇਂ ਨਿਕਾਲ ਲੀਂ। ਵੇ ਲੋਗ ਚਿਲਾਨੇ ਲਗੇ ਕਿ ਜਾਨੇ ਨਹੀ ਦੇਂਗੇ ਔਰ ਹੇ ਤਸਕਰ! ਤੁਮਹੇਂ ਜਮਲੋਗ ਭੇਜੇਗੇ॥ 3॥ ਦੋਹਾ॥ ਆਗੇ ਪੀਛੇ, ਦਾਏਂ-ਬਾਏਂ ਸਭੀ ਦਿਸ਼ਾਓ ਸੇ ਉਸੇ ਘੇਰ ਲਿਆ। ਰਾਜਾ ਨੇ ਯਤਨ ਤੋ ਕਿਆ ਪਰ ਭਾਗਨੇ ਕੇ ਲਿਏ ਕੋਈ ਰਾਸਤਾ ਨਹੀਂ ਬਚਾ॥ 4॥ ਲੋਗੋਂ ਨੇ ਹਾਥ ਪਕੜਕਰ ਉਸਕੀ ਦਾੜੀ ਪਕੜ ਲੀ ਔਰ ਉਸਕੀ ਪਗੜੀ ਉਤਾਰ ਲੀ। ਉਸੇ ਚੋਰ-ਚੋਰ ਕਹਕਰ ਦੋ-ਤੀਨ ਡੰਡੇ ਮਾਰਕਰ ਪਕੜ ਲਿਆ॥ 5॥ ਡੰਡਾ ਲਗਨੇ ਸੇ ਰਾਜਾ ਧਰਤੀ ਪਰ ਗਿਰ ਪੜਾ ਔਰ ਮੁਰਛਤ ਹੋ ਗਿਆ। ਲੋਗੋਂ ਮੇ ਕੋਈ ਵੀ ਰਹਸਯ ਕੋ ਨ ਸਮਝਾ ਔਰ ਉਨੇ ਰਾਜਾ ਕੇ ਹਾਥ ਬਾਂਧ ਲੀਏ॥ 6॥ ਲਾਤ ਔਰ ਮੁਕੇ ਚਲਨੇ ਲਗੇ ਤਥਾ ਅਨਯ ਸ਼ਿਸ਼ ਭੀ ਆ ਪਹੁੰਚੇ। ਇਸਤ੍ਰੀ ਭਾਈ-ਭਾਈ ਚਿਲ੍ਹਾ ਰਹੀ ਥੀ (ਤੋ ਲੋਗੋਂ ਨੇ ਸਮਝਾ ਕਿ ਉਸਕੇ ਭਾਈ ਨੇ ਚੋਰੀ ਕੀ ਹੈ ਅੰਤ: ਉਸਕੇ ਭਾਈ ਕੋ ਪਕੜ ਲਿਆ) ਔਰ ਉਸੇ ਕੋਈ ਨ ਛੁਡਾ ਸਕਾ॥ 6॥ ਚੌਪਈ॥ ਉਸਕੇ ਮੁਹ ਪਰ ਬੁਹਤ ਸੇ ਜੁਤੇ ਮਾਰੇ ਗਏ ਔਰ ਉਸਕੇ ਹਾਥ ਬਾਧ ਲਿਏ ਗਏ। ਉਸੇ ਬਂਦੀਗ੍ਰਹ ਭੇਜ ਦਿਆ ਔਰ ਬਹ ਇਸਤ੍ਰੀ ਭੀ ਅੰਤ ਆਪਨੇ ਪਲੰਗ ਪਰ ਸੋ ਗਈ॥ 7॥ ਇਸ ਪ੍ਰਕਾਰ ਜਹ ਪ੍ਰਪੰਚ ਖੇਲਕਰ ਰਾਜਾ ਭਾਗਕਰ ਆ ਗਿਆ ਔਰ ਬਂਦੀਗ੍ਰਹ ਮੇ ਉਸ ਇਸਤ੍ਰੀ ਕਾ ਭਾਈ ਭੇਜ ਦਿਆ ਗਿਆ। ਕੋਈ ਸ਼ਿਸ਼ ਰਹਸਯ ਕੋ ਨ ਜਾਨ ਸਕਾ ਔਰ ਉਸਕੇ ਭਾਈ ਕੋ ਹੀ ਸਬਨੇ ਚੋਰ ਠਹਰਾ ਦਿਆ॥ 9॥ (ਡਾ: ਜੋਧ ਸਿੰਘ ਦਾ ਟੀਕਾ (ਹਿੰਦੀ) ਸੈਚੀ ਤੀਜੀ ਪੰਨਾ 227 `ਚ ਧੰਨਵਾਦ ਸਹਿਤ) ( ਬਾਂਈਸਵੋਂ ਚਰਿਤ੍ਰ ਦੀ ਸਮਾਪਤੀ)

ਸਵੇਰ ਹੋਣ ਤੇ ਰਾਜਾ ਮਹੱਲ ਤੋ ਬਾਹਰ ਆਇਆ ਤੇ ਸਭਾ ਲਗਾਈ। ਉਧਰ ਔਰਤ ਨੇ ਪ੍ਰੇਮ ਤਿਆਗ ਕੇ ਗੁੱਸਾ ਪਾਲ ਲਿਆ ਤੇ ਜੁੱਤੀ ਅਤੇ ਪਾਮਰੀ ਸਭ ਨੂੰ ਵਿਖਾ ਦਿੱਤੀ। ਇਧਰ ਰਾਜੇ ਨੇ ਕਿਹਾ ਕਿ ਸਾਡੀ ਜੁੱਤੀ ਤੇ ਪਾਮਰੀ ਚੋਰੀ ਹੋ ਗਏ ਹਨ। (ਕੀ ਰਾਜਾ ਸੱਚ ਬੋਲਦਾ ਹੈ?) ਉਸ ਬਾਰੇ ਜੋ ਸਿੱਖ ਸਾਨੂੰ ਦਸੇਗਾ, ਕਾਲ ਉਸ ਦੇ ਨੇੜੇ ਨਹੀਂ ਆਵੇਗਾ। ਇਹ ਬਚਨ ਸੁਣਕੇ ਸੇਵਕਾਂ ਨੇ ਉਸ ਔਰਤ ਬਾਰੇ ਦੱਸ ਦਿੱਤਾ। ਤਦ ਰਾਜੇ ਨੇ ਉਸ ਔਰਤ ਨੂੰ ਪਕੜ ਕੇ ਲੈ ਆਉਣ ਦਾ ਹੁਕਮ ਦਿੱਤਾ। ਅਤੇ ਇਹ ਵੀ ਕਿਹਾ ਕੇ ਮੇਰੇ ਕਹੇ ਬਿਨਾ ਉਸ ਤੋਂ ਕੋਈ ਪੁਛ-ਪੜਤਾਲ ਨਹੀ ਕਰਨੀ। ਸੇਵਕਾਂ ਨੇ ਔਰਤ ਨੂੰ ਜੁੱਤੀ ਤੇ ਪਾਮਰੀ ਸਮੇਤ ਰਾਜੇ ਅੱਗੇ ਲਿਆ ਹਾਜ਼ਰ ਕੀਤਾ। ਰਾਜੇ ਨੇ ਔਰਤ ਨੂੰ ਪੁਛਿਆ, ਤੂੰ ਮੇਰੇ ਬਸਤ੍ਰ ਕਿਉ ਚੁਰਾਏ ਹਨ? ਇਹ ਸੁਣਕੇ ਔਰਤ ਦਾ ਰੰਗ ਪੀਲਾ ਪੈ ਗਿਆ ਉਸ ਦੇ ਮੂੰਹੋ ਕੋਈ ਵੀ ਗੱਲ ਨਾ ਨਿਕਲੀ । ਰਾਜੇ ਨੇ ਤਰੀਕ ਅੱਗੇ ਪਾ ਦਿੱਤੀ। ਸਵੇਰ ਹੋਣ ਤੇ ਰਾਜੇ ਨੇ ਇਸਤਰੀ ਨੂੰ ਬੁਲਾਇਆ ਤੇ ਇਕਾਂਤ ਵਿਚ ਸਾਰੀ ਗੱਲ ਕੀਤੀ, ਮਾਫ਼ੀ ਮੰਗੀ ਅਤੇ ਰਾਜੀਨਾਮਾ ਕਰਕੇ ਔਰਤ ਦੀ ਵੀਹ ਹਜਾਰ ਟੱਕੇ ਛਿਮਾਹੀ ਭੱਤਾ ਬੰਨ੍ਹ ਦਿੱਤਾ। 12।

ਛਿਮਾ ਕਰਹੁ ਅਬ ਤ੍ਰਿਯ ਹਮੈ ਬਹੁਰਿ ਨ ਕਰਿਯਹੁ ਰਾਧਿ।

ਬੀਸ ਸਹੰਸ ਟਕਾ ਤਿਸੈ ਦਈ ਛਿਮਾਹੀ ਬਾਧਿ । 12। (ਤੇਈਸਵੋ ਚਰਿਤ੍ਰ ਸਮਾਪਤ। ਸਤੁ ਸੁਭਮ ਸਤੁ)

ਸ: ਗੁਰਚਰਨ ਜੀਤ ਸਿੰਘ ਲਾਂਬਾ ਜੀ, ਇਸ ਕਹਾਣੀ ਬਾਰੇ ਤੁਹਾਡੇ ਸਾਥੀ ਵਿਦਵਾਨਾਂ ਦੇ ਵਿਚਾਰ ਜਾਣ ਲੈਣੇ ਵੀ ਸੰਗਤਾਂ ਲਈ ਲਾਹੇਬੰਦ ਹੋਣਗੇ।

“ਇਹੋ ਹੀ ਗੱਲ ਇਧਰ ਚਰਿਤ੍ਰੋ ਪਾਖਿਆਨਾ ਵਿਚ ਵੀ ਹੈ, ਔਰਤਾਂ ਦੀਆਂ ਕਹਾਣੀ ਨੇ, ਇਹ ਬਿਲਕੁਲ ਗਲਤ ਹੈ। ਸਾਰੀਆਂ ਇਸਤਰੀਆਂ ਦੀਆਂ ਕਹਾਣੀਆਂ ਨਹੀ, ਸਗੋ ਘੱਟੋ-ਘੱਟੋ 20 ਕਹਾਣੀਆਂ ਮਰਦਾਂ ਦੇ ਨਾਲ ਵੀ ਸਬੰਧਤ ਹਨ ਕਿ ਇਹ ਵੀ ਧੂੜ ਧੋਂਦੇ ਜੇ ਬੁਹਤ। ਇਹ ਵੀ ਮਾੜੇ ਹੁੰਦੇ ਜੇ ਕਈ। ਸਾਰੇ ਹੀ ਨਾ ਚੰਗੇ ਹੁੰਦੇ ਨਾ ਮਾੜੇ ਹੁੰਦੇ ਲੇਕਿਨ ਜਿਹੜੇ ਮਾੜੇ ਵਿਅਕਤੀ ਨੇ, ਮਾੜੇ ਚਰਿਤ੍ਰ ਨੇ ਉਹਨਾ ਤੋ ਬਚਣ ਦੀ ਹਦਾਇਤ ਜਿਹੜੀ ਹੈ ਉਹ ਗੁਰੂ ਸਾਹਿਬ ਨੇ ਸਾਨੂੰ ਦਿੱਤੀ ਹੈ, ਉਹ ਥਾਂ-ਥਾਂ ਤੇ ਸਾਨੂੰ ਉਪਦੇਸ਼ ਵੀ ਦਿੱਤੇ ਹਨ। ਕਿ ‘ਸੁਧਿ ਜਬ ਤੇ ਤੁਮ ਧਰੀ ਬਚਨ ਗੁਰ ਦਏ ਹਮਾਰੇ। ਪੁਤ ਇਹੈ ਪ੍ਰਨ ਤੋਹਿ ਪ੍ਰਾਨ ਜਬ ਲਗ ਘਟ ਥਾਰੇ। ਨਿਜ ਨਾਰੀ ਕੇ ਸੰਗ’ ਮੈ ਤੇ ਕਹਿਨਾ ਕਿ ਇਕੱਲਾ ਇਕ ਐਹੋ ਐਡਿਕਟ ਜੇਹੜਾ ਹੈ, ਜਿਹੜੀ ਇਜੰਕਸ਼ਨ ਹੈ ‘ਨਿਜ ਨਾਰੀ ਕਿ ਸੰਗ ਨੇਹੁ ਤੁਮ ਨਿਤ ਬਢੈਯਹੁ’ ਅੱਜ ਏਡਜ ਤੋ ਸਾਰੀ ਦੁਨੀਆ ਤਰੱਸਤ ਹੈ ਕਿ ਜੇ ਸਿੱਖ ਏਸ ਗੱਲ ਨੂੰ ਹੀ ਮੰਨ ਲੈਣ ਕਿ ਨਿਜ ਨਾਰੀ ਕੇ ਸੰਗ ਹੀ ਨੇਹੁ ਰੱਖਣਾ ਹੈ ਤਾਂ ਸ਼ਾਇਦ ਇਹ ਜੇਹੜੀ ਬਿਮਾਰੀ ਹੈ ਘੱਟੋ ਘੱਟ ਸਿੱਖਾਂ ਵਿਚ ਤਾ ਨਹੀ ਫੈਲ ਸਕਦੀ। ” (ਡਾ: ਜੋਧ ਸਿੰਘ ਜੀ ਦੇ ਬਚਨ, 10 ਨਵੰਬਰ 2006, ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ)

“ਸੋ ਥੋੜਾ ਜੇਹਾ ਜਿਕਰ ਮੈ ਚਤ੍ਰਿਰਾਂ ਦੇ ਬਾਰੇ ਕਹਾਂ, ਸਮਾਂ ਮੇਰਾ ਸੰਪੂਰਣ ਹੋਣ ਵਾਲਾ ਥੋੜੇ ਜੇਹੇ ਮਿੰਟ ਰਹਿੰਦੇ ਨੇ, ਸਾਹਿਬ ਗੁਰੂ ਗ੍ਰੰਥ ਸਾਹਿਬ ਮਹਾਰਾਜ ਵਿੱਚ ਜਿਹੜੇ ਚਤ੍ਰਿਰਾ ਦੇ ਬਾਰੇ ਗਲ ਕਰਦੇ ਨੇ ਕੇ ਮਹਾਰਾਜ ਨੇ ਖੁਲੇ ਬਚਨ ਕੀਤੇ ਨੇ, ਸਾਧ ਸੰਗਤ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਜਿਹੜੇ ਚਤ੍ਰਿਰ ਲਿਖੇ ਨੇ, ਉਹਦੇ ਵਿੱਚ ਮੇਰੇ ਗਰੂ ਗੋਬਿੰਦ ਸਿੰਘ ਨੇ ਆਪਣਾ ਚਤ੍ਰਿਰ ਲਿਖਿਆ ਸਾਧ ਸੰਗਤ, ਜੇ ਕੋਈ ਕਹੇ ਕਵੀਆਂ ਨੇ ਲਿਖੇ ਨੇ, ਗੁਰੂ ਗੋਬਿੰਦ ਸਿੰਘ ਦਾ ਅਨੂਪ ਕੌਰ ਦਾ ਚਤ੍ਰਿਰ ਕਿੱਦਾ ਆ ਗਿਆ ਉਹਦੇ ਵਿਚ? ਇਸ ਕਰਕੇ ਆਪ ਲਿਖੇ ਨੇ। … ਗੁਰੂ ਜਾਣੀ ਜਾਣ ਸਨ, ਪਤਾ ਸੀ ਕੀ ਹੈ ਛਲ ਹੈ ਧੋਖਾ ਹੈ, ਸਭ ਕੁੱਝ ਜਾਣਦੇ ਨੇ, ਪਰ ਕਿਉਂਕਿ ਸਾਨੂੰ ਸਮਝਾਉਣ ਲਈ ਕੋਈ ਯਤਨ ਤਾਂ ਕਰਨਾ ਸੀ ਨਾ। … ਇਸ ਲਈ ਸਾਹਿਬ ਗੁਰੂ ਗੋਬਿੰਦ ਸਿੰਘ ਮਹਾਰਾਜ ਕਹਿੰਦੇ ਨੇ, ਉਸ ਨੇ ਜਦੋ ਫੇਰ ਸਾਨੂੰ ਪ੍ਰੇਰਿਆ, ਅਸੀ ਉਸ ਨੂੰ ਮਨ੍ਹਾਂ ਕੀਤਾ, ਉਸ ਨੇ ਅਨੇਕ ਪ੍ਰਕਾਰ ਦੀਆ ਟਾਂਚਾ ਕੀਤੀਆਂ, ਤਾਨ੍ਹੇ ਮਾਰੇ, ਐਸਾ ਵੀ ਲਿਖਿਆ, ਕੇ ਵੱਡਾ ਸੂਰਮਾ ਅਖਵਾਉਨਾ ਜਾਂ ਮੇਰੀ ਲੱਤ ਥੱਲੋ ਲੱਘ ਜਾਹ ਨਹੀਂ ਤੇ ਮੇਰੀ ਗੱਲ ਮੰਨਲਾ। …ਸਾਧ ਸੰਗਤ ਜਿਨ੍ਹਾਂ ਦੇ ਮਨਾਂ ਦੇ ਵਿੱਚ ਕਚਿਆਈ ਹੁੰਦੀ ਆ ਨਾਂ ਚਤ੍ਰਿਰ ਪੜ੍ਹ ਕੇ ਮਨ ਉਨ੍ਹਾਂ ਦੇ ਡੋਲਦੇ ਹਨ। ਆਹ ਸਾਡੇ ਭੈਣ ਜੀ ਬੈਠੇ ਨੇ ਕਹਿੰਦੇ ਮੈ ਸਾਰਾ ਦਸਮ ਗ੍ਰੰਥ ਪੜ੍ਹਿਆ, ਕਹਿੰਦੇ ਕੇਹੜਾ ਜੇਹੜਾ ਕਹਿੰਦਾ ਮਹਾਰਾਜ ਸੱਚੇ ਪਾਤਸ਼ਾਹ ਦੀ ਬਾਣੀ ਨਹੀਂ। ਸਾਧ ਸੰਗਤ ਅੰਦਰੋ ਮਹਾਂਰਾਜ ਸੱਚੇ ਪਾਤਸ਼ਾਹ ਦੀ ਬਖਸ਼ਸ਼ ਹੋਵੇ ਫਿਰ ਜਿੱਦਾਂ ਆਹ ਬਚਨ ਲਿਖੈ ਪੜ੍ਹ ਲੋ। ਬਚਨ ਕੀਤੇ ਨਾਹ, ਕੈਰ ਬੁਜ਼ਦਿਲ ਜਿਹੜੇ, ਉਹ ਨਹੀਂ ਬਾਣੀ ਪੜ੍ਹ ਸਕਦੇ, ਜਿਹੜੇ ਸੂਰਮੇ ਯੋਧੇ ਨੇ ਉਹੋ ਹੀ ਦਸਮ ਪਾਤਸ਼ਾਹ ਦੀ ਬਾਣੀ ਪੜ੍ਹ ਸਕਦੇ। ਇਸ ਵਾਸਤੇ ਸਾਹਿਬ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਜਿਸ ਵੇਲੇ ਅਨੂਪ ਕੌਰ ਨੇ ਚਤ੍ਰਿਤ ਵਰਤੇ ਤੇ ਦਸਮ ਪਾਤਸ਼ਾਹ ਹਜੂਰ ਨੇ ਕੀ ਉਪਦੇਸ਼ ਦਿੱਤਾ, ਹੈ ਨਾ ਪੂਰਾ ਗੁਰੂ। ਇਕਾਂਤ ਹੋਵੇ, ਜਿਥੇ ਕੋਈ ਦੇਖਦਾ ਨਾਂ ਹੋਵੇ, ਕਿਸੇ ਦਾ ਕੋਈ ਡਰ ਨਾਂ ਹੋਵੇ, ਉਹਦੇ ਕੋਲ ਸਾਬਤ ਰਹਿਣਾ ਤੇ ਉਹਨੂੰ ਵੀ ਸਿਖਿਆ ਦੇਣੀ। ਉਥੇ ਦਸਮ ਪਾਤਸ਼ਾਹ ਜੀ ਨੇ ਕਿਹਾ:-ਸੁਧਿ ਜਬ ਤੇ ਹਮ ਧਰੀ … ਪਰ ਨਾਰੀ ਕੀ ਸੇਜ ਭੁਲਿ ਸੁਪਨੇ ਹੂੰ ਨ ਜੈਯਹੁ।। ਜਰਾ ਖਿਆਲ ਕਰੋ, ਗੁਰੂ ਗੋਬਿੰਦ ਸਿੰਘ ਕਹਿੰਦੇ ਨੇ, ਅਨੂਪ ਕੌਰੇ, ਮੇਰੇ ਪਿਤਾ ਗੁਰੂ ਤੇਗ ਬਹਾਦਰ ਸਾਹਿਬ ਨੇ ਮੈਨੂੰ ਆਹ ਗੱਲ ਕਹੀ ਹੋਈ ਐ। ਇਹਦਾ ਮੱਤਲਵ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਕਿਹਾ ਸੀ, ਕਿ ਤੁਸੀਂ ਆਪਣੀ ਏਕਾ ਨਾਰੀ ਜਤੀ ਵਿੱਚ ਰਹਿਣਾ, ਪਰਾਈ ਨਾਰੀ ਨੂੰ ਸੁਫਨੇ ਵਿੱਚ ਵੀ ਨਹੀ ਦੇਖਣਾ, ਗੁਰੂ ਤੇਗ ਬਹਾਦਰ ਸਹਿਬ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਸਮਝਾਇਆ ਤੇ ਗੁਰੂ ਗੋਬਿੰਦ ਸਿੰਘ ਨੇ ਆਪਣੇ ਪੰਥ ਵਾਸਤੇ ਲਿਖਤ ਕਰ ਦਿੱਤੀ। ” (ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਸਵਿੰਦਰ ਸਿੰਘ ਜੀ ਦੇ ਬਚਨ। 23 ਫਰਵਰੀ 2008 ਸੈਕਰਾਮੈਂਟੋ)

6-ਚਰਿਤ੍ਰੋਪਾਖਾਨ ਗ੍ਰੰਥ-ਸੰਮਤ ਸਤਾਰਾਂ ਸੈ 47-8 ਬਿੱ: (1690-91ਈ:) ਵਿਚ ਜਦੋਂ ਦਸਮੇਸ਼ ਪਿਤਾ ਜੋਗੀ, ਵੈਰਾਗੀ ਤੇ ਸੰਨਿਆਸੀ ਆਦਿ ਸੰਪਰਦਾਵਾਂ ਦੇ ਸਿੱਧਾਂ-ਸਾਧਾਂ ਦੇ ਪਰਖ-ਪ੍ਰਖਾਵੇ ਕਰ ਰਹੇ ਸਨ; ਤਾਂ ਵੈਸਾਖੀ ਤੇ ਦਿਵਾਲੀ ਦੇ ਮੌਕਿਆਂ ਪੁਰ ‘ਛਜੀਆ’ ਰਾਜਮਨੀ ਤੇ ‘ਅਨੂਪ ਕੌਰ’ ਲਾਹੌਰੀ ਖਤ੍ਰੇਟੀ ਆਦਿ ਰੂਪ-ਜੋਬਨ ਮੱਤੀਆਂ ਮੁੰਧ-ਮੁਟਿਆਰਾਂ ਭੀ ਅਨੰਦਪੁਰਿ ਆਈਆਂ; ਅਰੁ ਸੱਚੇ ਪਾਤਿਸ਼ਾਹ ਦੀ ਚੜ੍ਹਦੀ ਜੁਆਨੀ ਤੇ ਮਨੋਹਰ ਨੁਹਾਰ ਵੇਖ ਕੇ ਮੋਹਿਤ ਹੋ ਗਈਆਂ। ਸਤਿਗੁਰਾਂ, ਨਾਰੀ ਦੇ ਪ੍ਰਾਕ੍ਰਿਤਕ ਸੁਭਾਉ ਦੇ ਸਦਕੇ ਉਨ੍ਹਾਂ ਦੀਆਂ ਭੁੱਲਾਂ ਬਖਸ਼ੀਆਂ ਤੇ ਸੁਮੱਤੇ ਲਾਈਆਂ। ਲੇਕਿਨ ਸਿੱਖਾਂ ਨੂੰ ਐਸੇ ਛਲ-ਛਿੱਦ੍ਰਾਂ ਤੋਂ ਬਚਣ ਦੀ ਸਿੱਖਿਆ ਦੇਣ ਦੇ ਖਿਆਲ ਨਾਲ, ਉਨ੍ਹਾਂ ਹੀ ਦਿਨਾਂ ਤੋਂ ਨਰ-ਨਾਰੀਆਂ ਦੇ ਚਲਨ ਸੰਬੰਧੀ ਪਖਾਣੇ ਕਲਮ-ਬੰਦ ਕਰਨੇ ਅਰੰਭ ਦਿੱਤੇ। …ਅਗਾੜੀ 16ਵੇਂ ਚਰਿਤ੍ਰ ਵਿੱਚ, ਗ੍ਰੰਥ ਕਰਤਾ ਜੀ ਨੇ, ‘ਇਸਤ੍ਰੀ-ਚਰਿਤ੍ਰ’ ਲਿਖਣ ਦੇ ਕਾਰਣਾਂ ਵਲਿ ਐਕੁਣ ਇਸ਼ਾਰਾ ਵੀ ਕੀਤਾ ਹੈ। (ਸ਼ਬਦ-ਮੂਰਤਿ ਪੰਨਾ 21-22, ਲੇਖਕ- ਭਾਈ ਰਣਧੀਰ ਸਿੰਘ, ਰੀ: ਸਕਾਲਰ, ਸ਼ੋਮਣੀ ਗੁ: ਪ੍ਰ; ਕਮੇਟੀ)

“ਭਾਵੇਂ ‘ਤ੍ਰੀਆ’ ਸ਼ਬਦ ਇਸਤਰੀ ਭਾਵ ਦਾ ਪ੍ਰਤੀਕ ਹੈ ਪਰ ਇਹਨਾਂ ਚਰਿਤ੍ਰਾਂ ਵਿਚ ਕੁਝ ਪੁਰਸ਼ਾਂ ਦੇ ਵੀ ਹਨ ਅਤੇ 3 ਚਰਿਤ੍ਰ ਅਜਿਹੇ ਹਨ ਜੋ ਗੁਰੁ ਗੋਬਿੰਦ ਸਿੰਘ ਜੀ ਉਪਰ ਹੀ ਢੁਕਦੇ ਹਨ। ਇਸ ਰਚਨਾ ਦੇ ਸੋਮੇ ਵਖੋ ਵੱਖ ਹਨ। ਇਨ੍ਹਾਂ ਵਿਚ ਕਈ ਇਤਿਹਾਸਕ, ਅਰਧ ਇਤਿਹਾਸਕ, ਮਿਥਿਹਾਸਕ, ਅਰਧ ਮਿਥਿਹਾਸਕ ਲੋਕ ਕਥਾਵਾਂ ਦੇ ਪਾਤਰ ਅਤੇ ਸਵੈ-ਬੀਤੀਆਂ ਹਨ। ” (ਗਿਆਨੀ ਹਰੰਬਸ ਸਿੰਘ, ਸ੍ਰੀ ਦਸਮ ਗ੍ਰੰਥ ਦਰਪਣ, ਪੰਨਾ 291,)

“ ਇਸ ਤੋ ਅਗਲੀ ਗਵਾਹੀ ਚਰਿਤ੍ਰ 21 ਵਿਚ ਹੈ ਜਿਸ ਦੇ ਨਾਇਕ ਸਾਹਿਬ ਆਪ ਹਨ। ‘ਅਨੂਪ ਕੁਅਰਿ’ ਦੇ ਬੁਹਤ ਜੋਰ ਦੇਣ ਤੇ ਵੀ ਨਾਇਕ ਉਸ ਨਾਲ ਭੋਗ ਕਰਨ ਨੂੰ ਤਿਆਰ ਨਹੀਂ ਹੁੰਦਾ ਅਰ ਉਸ ਨੂੰ ਉਤਰ ਦਿੰਦਾ ਹੈ:-

ਬਾਲ ਹਮਾਰੇ ਪਾਸ ਦੇਸ ਦੇਸਨ ਤ੍ਰਿਯਾ ਆਵਹਿ…। ਹੋ ਕੁਹ ਸੁੰਦਰਿ ਤਿਹ ਸਾਥ ਗਵਨ ਕੈਸੇ ਕਰਿ ਕਰਿਯੈ।

ਇਹ ਸ਼ਬਦ ਗੁਰੂ ਗੋਬਿੰਦ ਸਿੰਘ ਜੀ ਤੋਂ ਬਿਨਾਂ ਹੋਰ ਕੌਣ ਲਿਖ ਸਕਦਾ ਹੈ? ਅਜਿਹੇ ਬਚਨ ਪਵਿਤਰ ਆਤਮਾ ਤੋਂ ਬਿਨਾ ਕੋਈ ਕਹਿ ਹੀ ਨਹੀਂ ਸਕਦਾ। ਉਪਰੋਕਤ ਸਾਰੀਆਂ ਦਲੀਲਾਂ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਚਰਿਤ੍ਰਾਂ ਦੇ ਕਰਤਾ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਹਨ ਜਿਨ੍ਹਾਂ ਨੇ ਇਕ ਵਿਸ਼ੇਸ਼ ਉਦੇਸ਼ ਸਾਹਮਣੇ ਰਖ ਕੇ ਇਨ੍ਹਾਂ ਚਰਿਤ੍ਰਾਂ ਦੀ ਰਚਨਾ ਕੀਤੀ। (ਸ੍ਰੀ ਦਸਮ ਗ੍ਰੰਥ ਦਰਪਣ, ਪੰਨਾ 303,)

“ਜਿਥੋਂ ਤਕ ਸਿਖਾਂ ਦੀ ਕਮਾਈ ਵਿਚੋਂ ਮਾਇਆ ਦੇਣ ਦਾ ਸਬੰਧ ਹੈ, ਜਾਪਦਾ ਹੈ ਕਿ ਗਿਆਨੀ ਜੀ ਨੂੰ ਗੁਰੂ ਘਰ ਦੀ ਮਰਯਾਦਾ ਬਾਰੇ ਵਾਕਫੀਅਤ ਨਹੀਂ। ਇਤਨੀ ਮਾਇਆ ਨੂਪ ਕੁਅਰਿ ਨੇ ਆਪ ਕਿਥੋ ਤਕ ਖਰਚ ਕਰ ਲੈਣੀ ਸੀ। ਇਹ ਮਾਇਆ ਅਤੇ ਇਸੇ ਤਰ੍ਹਾਂ ਹੋਰ ਕਈ ਗੁਰੁਸਿਖਾਂ ਨੂੰ ਹਜੁਰ ਮਾਇਆ ਬਖ਼ਸ਼ਦੇ ਰਹਿੰਦੇ ਸਨ ਤਾਂ ਜੋ ਲੋਹ ਲੰਗਰ ਤਪਦੇ ਰਹਿਣ ਤੇ ਸਿਖ ਸੇਵਕ ਜਿਹੜੇ ਦੂਰੋਂ ਦੂਰੋਂ ਆਉਂਦੇ ਉਨ੍ਹਾਂ ਦੀ ਸੰਭਾਲ ਹੋਂਦੀ ਰਹੇ, ਇਤਿਹਾਸ ਗਵਾਹ ਹੈ ਕਿ ਬੁਹਤ ਸਾਰੇ ਮੁੱਖੀ ਸਿੱਖਾਂ ਦੇ ਪ੍ਰਬੰਧ ਵਿਚ ਵਖੋ ਵੱਖ ਥਾਵਾਂ ਤੇ ਲੰਗਰ ਚਲਦੇ ਸਨ। ਹੋ ਸਕਦਾ ਹੈ ਕਿ ਇਸ ਤਰ੍ਹਾਂ ਹੀ ਗੁਰੂ ਜੀ ਨੂਪ ਕੁਅਰਿ ਤੋਂ ਵੀ ਇਹ ਸੇਵਾ ਲਈ ਹੋਵੇ। ਵੀਹ ਹਜਾਰ ਦੀ ਛਿਮਾਹੀ ਉਸ ਸਮੇਂ ਦੇਣੀ ਤੇ ਇਸ ਸਬੰਧੀ ਲਿਖਣਾ ਸਾਹਿਬਾਂ ਦਾ ਹੀ ਕੰਮ ਹੈ ਜੇ ਕੋਈ ਹੋਰ ਕਵੀ ਹੁੰਦਾ ਤਾਂ ਅਤਿ ਕਥਨੀ ਦੇ ਭੈ ਕਰਕੇ ਇਹ ਰਕਮ ਇਤਨੀ ਕਦੇ ਨਾ ਲਿਖਦਾ। ਜਦੋਂ ਹਜ਼ੂਰ ਨੇ ਨੂਪ ਕੁਅਰਿ ਨੂੰ ਮਾਫ਼ ਕਰ ਦਿੱਤਾ। ‘ਛਿਮਾਂ ਕਰੋਂ ਅਬ ਤ੍ਰਿਯਾ ਤੁਮੇ ਬੁਹਰ ਨਾ ਕਰੀਯਹੁ ਰਾਂਧ’ ਤਾਂ ਹਜੂਰ ਉਸ ਨਾਲ ਭਿੰਨ ਭੇਦ ਕਿਵੇ ਵਰਤਦੇ। ” ( ਸ੍ਰੀ ਦਸਮ ਗ੍ਰੰਥ ਦਰਪਣ, ਪੰਨਾ 314,)

ਗਿਆਨੀ ਹਰਬੰਸ ਸਿੰਘ ਦੀ ਕਰਤੂਤ:- ਅਸਲ ਲਿਖਤ ਵਿਚ ਸ਼ਬਦ ‘ਤੁਮੇ’ ਨਹੀ ‘ਹਮੈ’ ਹੈ।

ਛਿਮਾ ਕਰਹੁ ਅਬ ਤ੍ਰਿਯ ਹਮੈ ਬਹੁਰਿ ਨ ਕਰਿਯਹੁ ਰਾਧਿ। ਬੀਸ ਸਹੰਸ ਟਕਾ ਤਿਸੈ ਦਈ ਛਿਮਾਹੀ ਬਾਧਿ । 12।

ਆਪਣੀ ਸੋਚ ਨੂੰ ਸਹੀ ਸਾਬਤ ਕਰਨ ਲਈ ਗਿਆਨੀ ਜੀ (?) ਨੇ ‘ਹਮੈ’ ਦਾ ‘ਤੁਮੇ’ ਕਰ ਦਿੱਤਾ ਗਿਆ ਹੈ। ਹਰਬੰਸ ਸਿੰਘ ਦੇ ਮੁਤਾਬਕ ਤਾਂ ਗੁਰੂ ਜੀ ਨੇ ਉਸ ਔਰਤ ਨੂੰ ਮਾਫ਼ ਕਰ ਦਿੱਤਾ ਹੈ ਜਦੋਂ ਕਿ ਅਸਲ ਲਿਖਤ ਵਿੱਚ ਗੁਰੂ ਜੀ ਔਰਤ ਤੋਂ ਮਾਫ਼ੀ ਮੰਗਦੇ ਹਨ। ਜੇ ਇਹ ਲਿਖਤ ਗੁਰੂ ਜੀ ਦੀ ਹੈ ਤਾਂ ਇਸ ਵਿੱਚ ਬਦਲੀ ਕਰਨ ਦਾ ਕਿਸੇ ਨੂੰ ਕੀ ਅਧਿਕਾਰ ਹੈ?

ਦੋਹਾ॥ ਹੇ ਇਸਤ੍ਰੀ! ਅਬ ਮੁਝੇ ਛਮਾ ਕਰੇ, ਮੈ ਭੀ ਇਸ ਝਗੜੇ ਕੋ ਔਰ ਅਧਿਕ ਨਹੀ ਬੜਾਨਾ ਚਾਹਤਾ। (ਡਾ: ਜੋਧ ਸਿੰਘ ਸੈਚੀ ਤੀਜੀ ਪੰਨਾ 227)

“ਜੇਹਾ ਕਿ ਅਸੀਂ ਅਗੇ ਵੀ ਆਖ਼ ਚੁਕੇ ਹਾਂ ਕਿ ਸਾਰੀਆਂ ਕਹਾਣੀਆਂ ਤ੍ਰਿਯਾ ਚਰਿਤਰ ਨਹੀ, ਕਈ ਪੁਰਖ ਚਰਿਤਰ ਵੀ ਹਨ ਜਿਨ੍ਹਾਂ ਵਿੱਚ ਕਿਤੇ ਕਿਤੇ ਮਰਦਾਂ ਦੀ ਚੁਤਰਾਈ ਤੇ ਬੀਰਤਾ ਦਾ ਚਰਿਤਰ ਦਰਸਾਇਆ ਗਿਆ ਹੈ। ਇਸ ਦਾ ਭਾਵ ਵੀ ਇਹੋ ਹੈ ਕਿ ਬਿਖਮ ਹਾਲਾਤ ਵਿਚੋਂ ਵੀ ਚੇਤੰਨ ਹੋਕੇ ਨਿਕਲ ਜਾਣਾ ਸਿਆਣੇ ਪੁਰਸ਼ਾਂ ਦਾ ਕੰਮ ਹੈ। ਗੁਰੂ ਸਾਹਿਬ ਨੇ ਕੁਝ ਆਪ ਬੀਤੀਆਂ ਵੀ ਦਰਜ ਕੀਤੀਆਂ ਹਨ ਜੋ ਕਿ ਥਾਂ-ਥਾਂ ਆਏ ਹਵਾਲਿਆਂ ਤੋ ਸਪਸ਼ਟ ਹੋ ਹੀ ਜਾਂਦੀਆਂ ਹਨ। ਅਨੰਦਪੁਰ ਦੇ ਕਈ ਚਲਿਤਰ ਹਨ, ਜਿਵੇ 16, 21, 22, 23 ਆਦਿ। 15 ਨੰਬਰ ਕੀਰਤਪੁਰ ਦਾ ਹੈ”। (ਦਸਮ ਗ੍ਰੰਥ ਦਰਸ਼ਨ, ਪੰਨਾ 125, ਪਿਆਰਾ ਸਿੰਘ ਪਦਮ)

ਲਾਂਬਾ ਜੀ, ਉਪ੍ਰੋਕਤ ਹਵਾਲਿਆਂ ਤੋਂ ਸਪੱਸ਼ਟ ਹੈ ਕਿ ਤੁਹਾਡੀ ਜੁੰਡਲੀ ਦੇ ਸਾਰੇ ਮੈਬਰ ਇਹ ਮੰਨਦੇ ਹਨ ਕੇ ਨੂਪ ਕੌਰ ਵਾਲਾ ਇਹ ਚਰਿਤ੍ਰ 21, 22 ਅਤੇ 23 ਜੋ ਆਖੇ ਜਾਂਦੇ ਦਸਮ ਗ੍ਰੰਥ ਵਿੱਚ ਪੰਨਾ 838 ਤੋਂ 844 ਤੱਕ ਅਤੇ ਡਾ: ਜੋਧ ਸਿੰਘ ਦਾ ਟੀਕਾ (ਹਿੰਦੀ) ਸੈਚੀ ਤੀਜੀ ਪੰਨਾ 217 ਤੋ 230 ਤੱਕ ਦਰਜ ਹੈ, ਜਿਸ ਦੇ ਕੁਲ (60+9+12) 81 ਛੰਦ ਹਨ, ਇਹ ਗੁਰੂ ਗੋਬਿੰਦ ਸਿੰਘ ਜੀ ਦੀ ਹੱਡ ਬੀਤੀ ਹੈ।

ਲਾਂਬਾ ਜੀ, ਸਟੇਜ ਤੋਂ ਅੱਡੀਆਂ ਚੁਕ-ਚੁਕ ਕੇ ਸੁਣਾਈਆਂ ਜਾਣ ਵਾਲੀਆਂ ਪੰਗਤੀਆਂ, “ਸੁਧਿ ਜਬ ਤੇ ਹਮ ਧਰੀ ਬਚਨ ਗੁਰ ਦਏ ਹਮਾਰੇ। …।” ਜੇ ਇਹ ਗੁਰੂ ਜੀ ਦੀਆਂ ਉਚਾਰਨ ਕੀਤੀਆਂ ਹੋਈਆਂ ਹਨ ਤਾਂ ਹਣੁ ਸਵਾਲ ਪੈਦਾ ਹੁੰਦਾ ਹੈ ਕਿ ਇਸ ਕਹਾਣੀ ਵਿੱਚ ਸਿਰਫ ਇੱਕ ਹੀ ਪਾਤਰ ਹੈ ਉਹ ਹੈ ਰਾਜਾ। ਕਹਾਣੀ ਵਿੱਚ ਜੋ ਪਾਤਰ ਸਿਖਿਆ ਦਿੰਦਾ ਹੈ ਉਹ ਪਾਤਰ ਹੀ ਜੁਤੀ ਆਦਿ ਛੱਡ ਕੇ ਭੱਜਣ ਦਾ ਯਤਨ ਕਰਦਾ ਹੈ ਤੇ ਫੜਿਆ ਜਾਂਦਾ ਹੈ। ਯਾਂਦ ਰਹੇ! ਤੁਸੀ ਵੀ ਇਹ ਮੰਨਦੇ ਹੋ ਕਿ “ਸੁਧਿ ਜਬ ਤੇ ਹਮ ਧਰੀ ਬਚਨ ਗੁਰ ਦਏ ਹਮਾਰੇ। …।” ਗੁਰੂ ਜੀ ਦੇ ਉਚਾਰਨ ਕੀਤੇ ਹੋਏ ਬਚਨ ਹਨ। (ਜੇ ਆਪ ਜੀ ਦਾ ਹੁਕਮ ਹੋਇਆ ਤਾਂ ਉਹ ਆਡੀਓ ਵੀ ਆਪ ਨੂੰ ਭੇਜ ਦਿੱਤੀ ਜਾਵੇਗੀ) ਲਾਂਬਾ ਜੀ, ਹੁਣ ਇਹ ਸਾਬਤ ਕਰੋ ਕਿ ਇਹ ਸਿਖਿਆ ਦੇਣ ਵਾਲੇ ਤਾਂ ਗੁਰੂ ਜੀ ਹਨ ਪਰ ਜੁੱਤੀ ਅਤੇ ਚਾਦਰ ਛੱਡ ਕੇ ਭੱਜਣ ਵਾਲਾ ਅਤੇ ਨੂਪ ਕੌਰ ਨੁੰ 40, 000 ਟਕਾਂ ਸਲਾਨਾਂ ਦੇਣ ਵਾਲਾ ਕੋਈ ਹੋਰ।

ਸ: ਗੁਰਚਰਨ ਜੀਤ ਸਿੰਘ ਲਾਂਬਾ ਜੀ, ਹੁਣ ਦੱਸੋ! ਕਿ ਪ੍ਰੋ: ਦਰਸ਼ਨ ਸਿੰਘ ਜੀ ਨੇ ਸੱਚ ਬਿਆਨ ਕਰਕੇ ਗੁਨਾਹ ਕੀਤਾ ਹੈ ਜਾਂ ਤੁਸੀ ਅਤੇ ਤੁਹਾਡੇ ਸਾਥੀ ਇਸ ਗੰਦ ਦੇ ਟੋਕਰੇ ਨੂੰ, ਨਹੀ-ਨਹੀ ਗੰਦ ਦੇ ਗੱਡੇ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਨਾਲ ਨਾਲ ਨੱਥੀ ਕਰਕੇ ਬੱਜਰ ਗੁਨਾਹ ਕਰ ਰਹੇ ਹੋ? ਅਸੀ ਤਾਂ ਸੁਫਨੇ `ਚ ਵੀ ਇਹ ਨਹੀ ਸੋਚ ਸਕਦੇ ਕਿ ਅਜੇਹੀ ਲਿਖਤ ਜਾਂ ਕਹਾਣੀ ਗੁਰੂ ਜੀ ਹੋ ਸਕਦੀ ਹੈ। ਇਹ ਤਾਂ ਤੁਸੀ ਹੀ ਹੋ ਜੋ ਇਸ ਨੂੰ ਗੁਰੂ ਨਾਲ ਸਬੰਧਤ ਮੰਨਦੇ ਹੋ। ਸੋ ਹੁਣ ਤੁਸੀ ਗੁਰ ਨਿੰਦਕ ਕਿਵੇ ਨ ਹੋਏ?

ਆਪ ਜੀ ਦੇ ਉੱਤਰ ਦੀ ਉਠੀਕ ਵਿਚ,

ਗੁਰਚਰਨ ਸਿੰਘ ਜਿਉਣਵਾਲਾ, ਪੋ ਮੱਖਣ ਸਿੰਘ ਸੈਕਰਾਮੈਂਟ, ਸਰਵਜੀਤ ਸਿੰਘ, ਡਾ. ਗੁਰਮੀਤ ਸਿੰਘ (ਸਿੰਘ ਸਭਾ ਇੰਨਰਨੈਸ਼ਲਨ) ਅਵਤਾਰ ਸਿੰਘ ਮਿਸ਼ਨਰੀ, ਬੀਬੀ ਹਰਸਿਮਰਤ ਕੌਰ ਖ਼ਾਲਸਾ ਅਮਰਬੀਰ ਸਿੰਘ ਸਟਾਕਟਨ, (ਗੁਰੂ ਗ੍ਰੰਥ ਪ੍ਰਚਾਰ ਮਿਸ਼ਨ ਆਫ ਯੂ ਐਸ ਏ) ਗਿਆਨ ਸਿੰਘ ਮਿਸ਼ਨਰੀ, ਸ੍ਰ. ਕੁਲਦੀਪ ਸਿੰਘ ਯੂਬਾਸਿਟੀ, (ਮਿਸ਼ਨਰੀ ਸਰਕਲ ਕੈਲੇਫੋਰਨੀਆਂ)

I just read that on http://www.sikhmarg.com/your-view.html

Link to comment
Share on other sites

But these uneducated missionaries need to understand the difference between ist person and third person narrations. May be forward this to them.

Please click the following link and forward it to darshan Ragi and his missionaries.

http://groups.yahoo.com/group/IHRO/message/39663

PROF DARSHAN SINGH AND UNEDUCATED MISSIONARIES SHOULD READ SIRDAR KAPUR SINGH ICS:

Edited by singh2
Link to comment
Share on other sites

Join the conversation

You can post now and register later. If you have an account, sign in now to post with your account.
Note: Your post will require moderator approval before it will be visible.

Guest
Reply to this topic...

×   Pasted as rich text.   Paste as plain text instead

  Only 75 emoji are allowed.

×   Your link has been automatically embedded.   Display as a link instead

×   Your previous content has been restored.   Clear editor

×   You cannot paste images directly. Upload or insert images from URL.

Loading...
×
×
  • Create New...